ਸਿੱਖ ਇਤਿਹਾਸ

ਔਰੰਗੇ ਦੀ ਰੂਹ

ਸ਼ਾਂ-ਸ਼ਾਂ -ਸ਼ਾਂ -ਸ਼ਾਂ  , ਗੜ੍ਹ  ਗੜ੍ਹ  ਗੜ੍ਹ ਗੜ੍ਹ  ,ਤਾੜ-ਤਾੜ-ਤਾੜ-ਤਾੜ

 ਕਦੇ  ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ  ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ  ਪਾ ਰਹੀ ਸੀ 1 ਸਰੀਰ ਤਰੇਲੀਓ -ਤਰੇਲੀ 1 ਸੁਰਾਹੀਆਂ ਦੀਆਂ ਸੁਰਾਹੀਆਂ , ਜਾਮਾਂ ਦੇ ਜਾਮ ਖਤਮ ਹੁੰਦੇ ਜਾ ਰਹੇ ਸੀ 1 ਨੀਂਦ ਮੰਜੇ ਤੋਂ ਕੋਸੋਂ ਦੂਰ ਸੀ 1 ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ 1 ਸਿਰ ਦੀ ਟੋਪੀ ਕਈ  ਵਾਰ ਸਿਰ ਤੇ ਟਿਕੀ ਤੇ ਕਈ  ਵਾਰ ਡਿਗੀ 1

ਪਾਗਲਾਂ ਤੇ ਵਹਿਸ਼ੀਆਂ ਵਾਂਗ ਸਿਰ ਮਾਰਦਾ ਬਾਦਸ਼ਾਹ ਦਾ ਹਾਲ  ਅਜ ਦੀ ਰਾਤ ਟੱਪਰੀਵਾਸ- ਫਕੀਰਾਂ ਤੋਂ ਵੀ ਭੈੜਾ ਸੀ 1 ਹੁੱਕੇ ਦੇ ਕਸ਼ ਖਿਚਦਿਆਂ ਉਸ ਨੂੰ ਜਬਰਦਸਤ  ਖੰਘ ਛਿੜ ਪਈ 1 ਐਸੀ ਖੰਘ ਜਿਵੇਂ ਖਹੂੰ ਖਹੂੰ ਕਰਦਿਆਂ ਮਹਿਲ ਦੀਆਂ ਦੀਵਾਰਾਂ ਹਿਲ ਹਿਲ ਉਹਦੇ ਉਪਰ ਢੇਹ-ਢੇਰੀ ਹੋ ਜਾਣਗੀਆਂ 1 ਜ਼ਫਰਨਾਮੇ ਦੀ ਇਕ ਇਕ ਸੱਤਰ ਉਸਦਾ ਸੀਨਾ ਕੋਹ ਰਹੀ  ਸੀ 1 ਕਾਫਰ ,ਦੱਗਾ – ਫਰੋਸ਼ , ਈਮਾਂ-ਸ਼ਿਕਨ ਸ਼ਬਦ ਉਸਦੀ ਰੂਹ ਨੂੰ ਖਰੋਚ ਰਹੇ ਸੀ 1 ਗਾਜ਼ੀ ਤੇਗ ਬਹਾਦਰ ਤੋਂ ਲੈਕੇ ਛੋਟੇ ਸਾਹਿਬਜ਼ਾਦਿਆਂ ਤਕ ਦੀਆਂ ਸ਼ਹਾਦਤਾਂ ਦੀਆਂ ਤਸਵੀਰਾਂ ਉਸਦੇ ਸਾਮਣੇ ਰੂਪਮਾਨ ਹੋਕੇ ਆ ਰਹੀਆਂ ਸਨ 1

ਚਾਂਦਨੀ ਚੋਕ ਦੇ ਸਾਮਣੇ ਚੋਕੜਾ ਲਾਈ ਬੈਠਾ ਗੁਰੂ ਤੇਗ ਬਹਾਦਰ ਉਸਤੇ ਜਿਵੇਂ ਜੋਰੋ-ਜੋਰ ਹਸ ਰਿਹਾ ਹੋਵੇ ,” ਔਰੰਗੇ ਦੇਖ ਤੇਨੂੰ ਕਿਹਾ ਸੀ ਨਾ ਕਿ ਤੇਰੀ ਰੂਹ ਤੋਂ ਪਾਪਾਂ ਦਾ ਭਾਰ ਚੁਕ ਨਹੀਂ ਹੋਣਾ 1 ਦਸ ਭਲਾ ਅਜ ਕੋਣ ਹਾਰਿਆ ” ਤੂੰ ਤਾ ਜਿੱਤ ਜਿੱਤ ਕੇ ਵੀ ਲਗਾਤਾਰ ਹਾਰਦਾ ਆਇਆਂ ਏ 1 ਉਸਨੇ ਗੁਰੂ ਦੇ ਸਾਏ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਵੀ ਹਥ ਪਲੇ ਨਾ ਪਿਆ 1 ਸਿਧਾ ਸਪਾਟ ਮੱਥਾ ਫਰਸ਼ ਤੇ ਜਾ ਵਜਿਆ 1 ਮਥੇ ਉਤੇ ਪਿਆ ਰੋੜਾ ਉਸਦੇ ਹਥ ਤੇ ਪੂਰੀ ਤਰਹ ਰੜਕ ਰਿਹਾ ਸੀ 1 ਮਥੇ ਤੇ ਹਥ ਘਸਾਉਂਦਾ, ਡਿਗਦਾ ਢਹਿੰਦਾ ਸ਼ੀਸ਼ੇਦਾਨੀ ਮੁਹਰੇ ਜਾ ਪਹੁੰਚਿਆ ,ਆਪਣੇ ਆਪ ਨੂੰ ਸ਼ੀਸ਼ੇ ਵਿਚ ਤਕਿਆ, ਉਹ ਤ੍ਰਭਕ ਗਿਆ 1 ਸ਼ੀਸ਼ੇ ਵਿਚ ਉਸ ਨੂੰ ਭਿਆਨਕ ਅਕਸ਼ ਦਿਖਿਆ 1 ਇਕ ਕਾਤਲ, ਇਕ ਸ਼ਿਕਾਰੀ, ਰੱਬ ਦੇ ਘਰ ਦਾ ਦੁਸ਼ਮਨ ਤੇ ਜ਼ਾਲਮਾਂ ਦਾ ਹਿਮਾਇਤੀ 1

ਉਹ ਸ਼ੀਸ਼ੇ ਵਲੋਂ ਮੂੰਹ ਮੋੜ ਕੇ ਸੇਜ ਵਲ ਦੋੜਿਆ, ਉਸ ਨੂੰ ਲਗਾ ਜਿਵੇਂ ਕੋਈ ਉਸਦੀ ਰੂਹ ਘਸਾ -ਘਸ ਚੀਰ ਰਿਹਾ ਹੋਵੇ 1 ਉਹ ਵਿਲਕਣ ਲਗਾ 1 ਮਤੀਦਾਸ ਦੇ ਸਿਰ ਤੇ ਚਲਦਾ ਆਰਾ  ਉਸ ਨੂੰ ਪ੍ਰੱਤਖ ਦਿਸਣ ਲਗਾ1 ਮਤੀ ਦਾਸ ਦਾ ਡਿਗਦਾ ਦੋ-ਫਾੜ ਸਰੀਰ ਉਹਨੇ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਖਾਲੀ ਬਾਹਾਂ ਮਾਰਨ ਤੋ ਸਿਵਾ ਉਸਦੇ ਪਲੇ ਕੁਝ ਨਾ ਪਿਆ 1 ਥਕ -ਹਾਰ ਕੇ ਉਸਨੇ ਮਤੀ ਦਾਸ ਦੇ ਚਰਨਾ ਤੇ ਢਹਿਣ ਦੀ ਕੋਸ਼ਿਸ਼ ਕੀਤੀ ,’ ਬਖਸ਼ ਮੇਰੇ ਗੁਨਾਹਾਂ ਨੂੰ ਵੀਰ ਪੁਰਸ਼ਾ ਬਖਸ਼ “1 ਮਥੇ ਤੇ ਇਕ ਹੋਰ ਰੋੜੇ ਤੋਂ ਸਿਵਾ ਕੁਝ ਵੀ ਨਸੀਬ ਨਾ ਹੋਇਆ 1 ਸ਼ੀਸ਼ੇ ਨੂੰ ਦੁਬਾਰਾ ਵੇਖਣ ਦਾ ਹੀਆ ਨਾ ਪਿਆ ਦੋੜ ਕੇ ਆਪਣੇ ਮੰਜੇ ਤੇ ਜਾ ਲੇਟਿਆ1   ਰਜਾਈ ਵਿਚ ਸਿਰ ਜਾ ਤੁਨਿਆ ਪਰ ਉਭੜਵਾਹੇ ਫਿਰ ਉਠ ਕੇ ਬਹਿ ਗਿਆ 1

ਜਿਸਮ ਤੇ ਲਪੇਟੀ ਰਜਾਈ ਉਸ ਨੂੰ ਅਗ ਵਰਗੀ ਜਾਪੀ 1 ਸਚ-ਮੁਚ ਰਜਾਈ ਤੋਂ ਲਪਟਾਂ ਨਿਕਲ ਰਹੀਆਂ ਸਨ ਬਿਲਕੁਲ ਉਵੇਂ ਜਿਵੇਂ ਸਤੀਦਾਸ ਦੁਆਲੇ ਰੂੰ ਵਿਚੋਂ ਨਿਕਲੀਆਂ ਸਨ 1 ਉਸਨੇ ਭਜਣ  ਦੀ ਕੋਸ਼ਿਸ਼ ਕੀਤੀ ਪਰ ਭਜ ਕੇ ਜਾਵੇ ਕਿਥੇ ਅਖੀਰ ਉਹ ਬਾਦਸ਼ਾਹ ਸੀ ਉਹ ਮੁਈਨੂਦੀਨ ਤੋਂ ਬੜੇ ਫਖਰ ਨਾਲ ਔਰੰਗਜੇਬ  ਬਣਿਆ ਸੀ -ਜਿਸਦਾ ਮਤਲਬ ਤਖ਼ਤ ਦੀ ਸ਼ਾਨ 1 ਉਹ ਆਲਮਗੀਰ ਸੀ ਜਿਸਦਾ ਮਤਲਬ ਸੀ ਕੁਲ ਦੁਨੀਆਂ ਦਾ ਵਾਲੀ , ਉਹ ਅਜ  ਦੁਨੀਆਂ  ਨੂੰ ਪਿਠ ਕਿਵੇਂ ਦਿਖਾ ਸਕਦਾ ਹੈ1 ਉਸਨੇ ਸੋਚਿਆ ਕੀ ਉਹ ਅੰਦਰੋ-ਅੰਦਰ ਸਾਰੇ ਮਾਮਲੇ ਨਬੇੜ ਲਵੇਗਾ ਤੇ ਮੁਆਫੀਆਂ ਮੰਗ ਕੇ ਸੁਰਖਰੂ ਹੋ ਜਾਵੇਗਾ 1 ਖਾਲੀ ਇਕ ਰਾਤ ਦੀ ਤਾਂ ਗਲ ਸੀ 1 ਉਹ ਭਜ ਕੇ ਸਤੀ ਦਾਸ ਦੇ ਨੇੜੇ ਪਹੁੰਚਿਆ 1 ਹਥ  ਮਾਰਕੇ ਅਗ ਦੀਆਂ ਲਪਟਾਂ ਬੁਝਾਣ  ਦੀ ਕੋਸ਼ਿਸ਼ ਕੀਤੀ ਪਰ ਹਥ ਤਾਂ ਜਿਵੇਂ ਖਾਲੀ ਹਵਾ ਵਿਚ ਸ਼ੂਕ ਰਹੇ ਸਨ 1 ਹੁਣ ਓਹ ਰੋਣ -ਹਾਕਾ ਹੋ ਗਿਆ1  ਉਸਨੇ ਉਚੀ ਅਵਾਜ਼ ਵਿਚ ਚੀਕਾਂ ਮਾਰਨ ਦੀ ਕੋਸ਼ਿਸ਼ ਕੀਤੀ 1 ਧੁਰ ਅੰਦਰੋਂ ਨਿਕਲੀਆਂ ਚੀਕਾਂ ਉਸਦੇ ਗਲੇ ਵਿਚ ਹੀ ਅਟਕ ਕੇ ਰਹਿ ਗਈਆਂ 1 ਉਹ ਮਾਰਦਾ ਵੀ ਕਿਵੇਂ ਅਖੀਰ ਓਹ ਬਾਦਸ਼ਾਹ ਸੀ 1

ਉਹ ਪਾਣੀ ਦੀ ਸੁਰਾਹੀ ਵਲ ਦੋੜਿਆ 1 ਪਾਣੀ ਦਾ ਭਰਵਾਂ ਗਲਾਸ ਉਸਨੇ ਆਪਣੇ ਅੰਦਰ ਵਗਾਹ ਮਾਰਿਆ , ਪਾਣੀ ਨੇ ਠੰਡ ਪਾਣ  ਦੀ ਬਜਾਏ ਉਸਦੇ ਅੰਦਰ ਉਬਾਲੇ ਛੇੜ ਦਿਤੇ  1 ਉਸ ਨੂੰ ਦੇਗ ਵਿਚ ਉਬਲਦਾ ਭਾਈ ਦਿਆਲਾ ਯਾਦ ਆਇਆ 1 ਉਹ ਲੇਟਣ ਲਗਾ , ਉਹਦੀਆਂ ਅਖਾਂ ਅਗੇ ਭਾਈ ਦਿਆਲਾ ਦੀ ਸ਼ਾਂਤ ਮੂਰਤ , ਦੇਗ ਵਿਚ ਚੋਕੜਾ ਮਾਰ ਕੇ ਬੈਠਾ , ਨਾਮ-ਰੰਗ ਵਿਚ ਰੰਗਿਆ ਉਹਨੂੰ ਹਲੂਣ ਰਿਹਾ ਸੀ ਜਿਵੇਂ ਕਹਿ ਰਿਹਾ ਹੋਵੇ ,’ ਦੇਖ ਔਰੰਗੇ ਤੇਰੇ ਅੰਦਰ ਠੰਡੇ ਪਾਣੀ ਦਾ ਗਲਾਸ ਵੀ ਨਹੀਂ ਸਮਾ ਰਿਹਾ ਤੇ ਇਧਰ ਗੁਰੂ ਦੀ ਕਿਰਪਾ ਨਾਲ ਉਬਲਦੀ ਦੇਗ ਵੀ ਠੰਠਕ ਦੇ ਰਹੀ ਹੈ 1 ਉਹ ਲੇਟਦਾ ਹੋਇਆ ਅਚਾਨਕ ਸਿਰ ਮਾਰਦਾ ਉਠ ਖੜੋਤਾ 1 ਉਸਦੀ ਨਿਗਾਹ ਸਾਮਣੇ ਪਈ ਤੇਗ ਤੇ ਜਾ ਪਈ 1 ਉਹ ਤੇਗ ਵਲ ਵਧਿਆ ਉਸ ਨੂੰ ਖ਼ਿਆਲ ਆਇਆ ਕੀ ਇਸ ਕੁਲੇਹਿਣੀ ਰਾਤ ਨਾਲ ਮੁਕਾਬਲਾ ਕਰਨ ਦੀ ਬਜਾਏ ਤਾਂ ਮਰ ਜਾਣਾ ਬਿਹਤਰ ਹੈ 1 ਉਸ ਨੇ ਤਲਵਾਰ ਮਿਆਨ ਵਿਚੋ ਕਢੀ ,ਗਰਦਨ ਤੇ ਰਖੀ , ਫਿਰ ਉਸ ਨੂੰ ਖ਼ਿਆਲ ਆਇਆ ਹਥੀਂ ਮੋਤ ਸ਼ਹੇੜਨੀ ਕੁਫਰ ਹੈ ,ਪਾਪ ਹੈ, ਨਿਰੀ ਕਾਇਰਤਾ ਹੈ 1 ਮੈਂ ਹਾਲਤ ਦਾ ਮੁਕਾਬਲਾ ਕਰਾਂਗਾ 1 ਭੁਲ ਬਖਸ਼ਾਵਾਂਗਾ ਗੁਰ ਦੇ ਪੈਰ ਪਵਾਂਗਾ 1 ਦੋਜਖ ਦੀ ਸਜ਼ਾ ਤੋ ਬਚਾਂਗਾ1 ਵਜੂਦ ਦੇ ਨਿਰੰਤਰ ਕਾਂਬੇ ਨੇ ਉਸਦੀਆਂ ਅਖਾਂ ਮੂੰਦ ਦਿਤੀਆਂ 1 ਉਸ  ਨੂੰ ਗੁਰੂ ਤੇਗ ਬਹਾਦਰ ਦਾ ਇਕੋ ਝਟਕੇ ਨਾਲ ਸਰੀਰ ਅੱਲਗ ਹੁੰਦਾ ਦਿਖਾਈ ਦਿਤਾ 1 ਸਰੀਰ ਦੇ ਦੋ ਹਿਸੇ ਦੋਨੋ ਬਿਲਕੁਲ ਸ਼ਾਂਤ 1 ਤੇਗ ਚਲਦੇ ਵਕਤ ਕੋਈ ਹਿਲ ਨਾ ਜੁਲ 1 ਇਕ ਅਕਿਹ ਸ਼ਾਂਤੀ 1 ਉਸ ਨੂੰ ਆਪਣੇ ਅੰਦਰ ਗਿਲਾਨੀ ਮਹਿਸੂਸ ਹੋਈ 1 ਉਸਨੇ ਆਪਣੇ ਆਪ ਨੂੰ  ਲਾਹਨਤ ਪਾਈ 1 ਉਸ ਨੂੰ ਆਪਣੀ ਔਰੰਗਜੇਬੀ ਤੇ ਸ਼ਕ ਹੋਣ ਲਗਾ 1 ਉਸਨੇ ਅਡੋਲ ਗੁਰੂ ਦੇ ਚਰਨਾ ਤੇ ਸੀਸ਼ ਨੀਵਾਣ  ਦੀ ਕੋਸ਼ਿਸ਼ ਕੀਤੀ 1 ਇਕ ਹੋਰ ਰੋੜਾ ਮੱਥੇ ਤੇ ਉਭਰ ਆਇਆ 1 ਉਸਦਾ ਮੱਥਾ ਉਸਦੀ ਆਪਣੀ ਪਹਿਚਾਣ ਤੋਂ ਬਾਹਰ ਹੋ ਗਿਆ 1 ਇਉਂ ਮਹਿਸੂਸ ਹੋਇਆ ਜਿਵੇ ਸ਼ੀਸ਼ਾ ਉਸਦਾ ਮੂੰਹ ਚਿੜਾ ਰਿਹਾ ਹੋਵੇ 1 ਉਸਨੇ ਅੱਤਰ ਦੀ ਸ਼ੀਸ਼ੀ ਸ਼ੀਸ਼ੇ ਤੇ ਵਗਾਹ ਮਾਰੀ 1 ਸ਼ੀਸ਼ੇ ਤੇ ਤਰੇੜਾਂ  ਉਭਰ ਆਈਆਂ 1 ਉਸ ਨੂੰ ਆਪਣਾ ਚੇਹਰਾ ਕਿਤੇ ਵਧ ਭਿਆਨਕ ਦਿਖਾਈ ਦੇਣ ਲਗਾ 1 ਉਸਨੇ ਮੱਥੇ ਤੇ ਹਥ ਫੇਰਿਆ ਉਬੜ ਖਾਬੜ ਮਥੇ ਨੇ ਆਨੰਦਪੁਰ ਦੀਆਂ ਉਚੀਆਂ ਨੀਵੀਆਂ ਪਹਾੜੀਆਂ ਯਾਦ ਕਰਾ  ਦਿਤੀਆ 1

ਆਨੰਦਪੁਰ ਨੂੰ ਪਾਇਆ ਛੇ ਮਹੀਨਿਆਂ ਤੋਂ ਵਡਾ ਘੇਰਾ ਯਾਦ ਆਇਆ 1 ਉਸ ਨੂੰ ਸ਼ਰਮਿੰਦਗੀ ਮਹਿਸੂਸ ਹੋਈ 1 ਪਹਾੜੀ ਰਾਜਿਆਂ ਨਾਲ ਦੋਸਤੀ ਦਾ ਚੇਤਾ ਆਇਆ 1 ਬੁਤ ਪ੍ਰਸਤਾਂ ਨਾਲ ਕੀਤੀ ਸੰਧੀ ਨੇ ਉਸ ਨੂੰ ਹਲੂਣ ਕੇ ਰਖ ਦਿਤਾ 1 ਉਹ ਆਪਣੇ ਆਪ ਨੂੰ ਮੁਹੰਮਦ ਸਾਹਿਬ ਦਾ ਵੀ ਦੋਸ਼ੀ ਮੰਨਣ  ਲਗਾ 1 ਉਹਨੇ ਸੋਚਿਆਂ ਹੁਣ ਤਾ ਪੱਕਾ ਉਹ ਦੋਜਖ ਵਾਸੀ ਬਣੇਗਾ 1 ਦੁਨਿਆ ਦੀ ਕੋਈ ਤਾਕਤ ਮੈਨੂੰ ਦੋਜ਼ਖ  ਵਿਚ ਸੜਨ ਤੋਂ ਬਚਾ ਨਹੀਂ ਸਕਦੀ 1 ਬੁਤ ਪ੍ਰਸਥਾ ਨਾਲ ਸੰਧੀ ਤੇ ਬੁਤ-ਸ਼ਿਕਨਾਂ  ਨਾਲ ਮਥਾ ,” ਓ ਅਲਾ ਤਾਲਾ ਮੈਨੂੰ ਕੀ ਹੋ ਗਿਆ ਸੀ ” ਉਸਨੇ ਜੋਰ ਨਾਲ ਕੰਧ ਤੇ ਮਥਾ ਮਾਰਿਆ 1 ਇਕ ਗਰਮ ਤਤੀਰੀ ਉਸਦੇ ਪੈਰਾਂ ਤੇ ਵਜੀ ਉਹ ਤ੍ਰਭਕ ਪਿਆ ਉਸ ਨੂੰ ਆਪਣਾ ਖੂਨ ਕਾਲਾ ਸਿਆਹ ਜਾਪਿਆ 1 ਦੁਬਾਰਾ ਕੰਧ  ਤੇ ਮਥਾ ਮਾਰਨ ਦੀ ਕੋਸ਼ਿਸ਼ ਕੀਤੀ ਪਰ ਹਿੰਮਤ ਨਾ ਪਈ 1 ਉਸ ਨੂੰ ਲਗਿਆ ਸ਼ਾਇਦ ਸ਼ਹਿਜਾਦੇ ਕਿਤੇ ਆਸ ਪਾਸ ਹੋਣ ਤੇ ਉਸਦੀ ਹਾਲਤ ਤੇ ਹੱਸ ਰਹੇ ਹੋਣ 1 ਸ਼ੀਸ਼ਾ ਜੜੀ ਦੀਵਾਰ  ਵਿਚੋ ਉਹ ਫਤਹਿ ਦਾ ਜੈਕਾਰਾ ਗਜਾਉਂਦੇ ਸਾਮਣੇ ਪ੍ਰਤਖ ਨਜਰ ਆ ਗਏ  1  ਫੁਲਾਂ ਵਾਂਗ ਲਟਕਦੇ ਚੇਹਰੇ ਜਿਵੇਂ ਇਸਦੇ ਥੋਬੜ  ਚਿਹਰੇ ਦਾ ਮਜ਼ਾਕ ਉੜਾ ਰਹੇ ਹੋਣ 1 ਉਸ ਨੇ ਛੇਤੀ ਨਾਲ ਆਪਣਾ ਚੇਹਰਾ ਦੋਨਾ ਹਥਾ ਵਿਚ ਲਕੋ ਲਿਆ 1 ਦੋਨੋ ਹਥ ਖੂਨ ਨਾਲ ਲਥ-ਪਥ ਹੋਏ ਸੀ 1 ਉਹ ਦੁਬਾਰਾ ਤ੍ਰਭਕ ਗਿਆ 1 ਉਹਦੇ ਹਥ ਮਜਲੂਮਾ ਦੇ ਖੂਨ ਨਾਲ ਰੰਗੇ ਹੋਏ ਸੀ 1 ਉਸ ਨੂੰ ਮਹਿਲ ਦੇ ਕਿਸੇ ਨੁਕਰੋਂ ਬੋਲੇ ਸੋ ਨਿਹਾਲ ਦੇ ਨਾਹਰੇ ਸੁਣਾਈ ਦੇਣ ਲਗੇ1 ਉਹ ਦੋੜ ਕੇ ਰੋਸ਼ਨਦਾਨ ਤੋਂ ਹੇਠਾਂ ਦੇਖਣ ਲਗ ਪਿਆ 1 ਦੂਰੋਂ ਦਿਸਹਦੇ ਤਕ ਸੁੰਨ-ਸਾਨ ਰਾਤ ਜਿਵੇਂ ਉਸਂ ਨੂੰ ਨਿਗਲਣ ਲਈ ਕਾਹਲੀ ਹੋਵੇ 1 ਉਹ ਛੇਤੀ ਨਾਲ ਹੇਠਾਂ ਉਤਰ ਆਇਆ 1 ਉਸ ਨੂੰ ਅਜੇ ਵੀ ਸਵਾ ਸਵਾ ਨਾਲ ਇਕ ਇਕ ਸਿਖ ਲੜਦਾ ਨਜਰ ਆ ਰਿਹਾ ਸੀ 1 ਚਮਕੋਰ ਦੀ ਗੜੀ ਚੇਤੇ ਆ ਗਈ 1 ਇਕ ਪਾਸੇ ਗਿਣਤੀ ਦੇ ਭੁਖੇ -ਭਾਣੇ ਚਾਲੀ ਸਿਖ ਤੇ ਦੂਜੇ ਪਾਸੇ 1000000 ਲਖ ਦੀ ਫੌਜ਼ 1 ਉਸ ਨੂੰ ਲਗਿਆ ਜਿਵੇਂ ਇਕ ਇਕ ਸਿਖ ਕਿਲੇ ਨੂੰ ਢਾਹ ਕੇ ਉਸਦੇ ਵਜੂਦ ਵਿਚ ਦਾਖਲ ਹੋ ਰਿਹਾ ਹੈ 1 ਉਹ ਜਖਮੀ ਸੱਪ ਦੀ ਤਰਹ ਪਲਸੇਟੇ  ਮਾਰਨ ਲਗਾ 1 ਸਾਮਣੇ ਤਖਤ ਪੋਸ਼ ਤੇ ਗੁਰੂ ਗੋਬਿੰਦ ਸਿੰਘ ਦਾ ਖਤ ਵਿਚ ਲਿਖੀ ਉਹ ਸਤਰ ਯਾਦ ਆਉਣ ਲਗੀ 1,’ ਕੀ ਹੋਇਆ ਜੇ ਤੂੰ ਮੇਰੇ ਚਾਰ ਸਾਹਿਬਜ਼ਾਦੇ ਮਾਰ ਦਿਤੇ ਹਨ ਕੁੰਡਲੀ ਵਾਲਾ ਸੱਪ ਅਜੇ ਵੀ ਬਾਕੀ ਹੈ 1 ਉਸ ਨੂੰ ਲਗਾ ਹੁਣੇ ਹੀ ਕੁੰਡਲੀ ਵਾਲਾ ਸੱਪ ਉਸ ਨੂੰ ਆਪਣੀ ਲਪੇਟ ਵਿਚ ਲੈ ਲਵੇਗਾ 1 ਉਸ ਨੂੰ ਡੰਗ ਮਾਰੇਗਾ ਤੇ ਇਹ ਜ਼ਫਰਨਾਮਾ ਸਚਮੁਚ ਉਸਦੀ ਮੋਤ ਦਾ ਪੈਗਾਮ ਹੋਵੇਗਾ 1

ਉਸਦੀ ਚੀਕ ਨਿਕਲ ਗਏ 1 ਭੈਭੀਤ ਹੋ ਗਿਆ 1 ਚੋਬਦਾਰ ਹਾਜਰ ਸਨ 1 ਬਾਦਸ਼ਾਹ ਦੀ ਮੰਦੀ  ਹਾਲਤ ਦੇਖਕੇ ਚਿੰਤਾਜਨਕ ਹੋ ਗਏ 1 ਵੈਦ , ਹਕੀਮ ਬੁਲਾਏ ਗਏ ਮਥੇ ਤੇ ਮਲਮ ਲਗਾਈ ਜਿਸਨੇ ਬਲਦੀ ਅੱਗ ਤੇ ਘਿਉ  ਦਾ ਕੰਮ ਕੀਤਾ 1 ਬਾਦਸ਼ਾਹ ਦਾ ਗੁਸਾ ਆਸਮਾਨ ਪਾੜਨ ਲਗਾ 1 ਹਕੀਮ ਤੇ ਚੋਬਦਾਰ ਬਾਹਰ ਹੋ ਗਏ 1 ਦਰਵਾਜ਼ਾ ਬੰਦ ਹੋ ਗਿਆ 1 ਬਾਦਸ਼ਾਹ ਨੂੰ ਬੋਲੇ ਸੋ ਨਿਹਾਲ ਦੇ ਨਾਹਰੇ ਤੇ ਘੋੜਿਆਂ ਦੇ ਸੁੰਮਾ ਦੀ ਅਵਾਜ਼ ਜੋ ਹੋਰ ਨੇੜੇ , ਹੋਰ ਨੇੜੇ ਆਈ ਜਾ ਰਹੀ ਸੀ 1 ਉਸ ਨੂੰ ਜਾਪਿਆ ਜਿਵੇ ਘੋੜੇ ਦੇ ਸੁੰਮ ਤਾੜ ਤਾੜ ਉਸਦੀ ਛਾਤੀ ਤੇ ਚੜ ਗਏ ਹੋਣ 1 ਉਹ ਦੋੜ ਕੇ ਰੋਸ਼ਨਦਾਨ ਕੋਲ ਆ ਗਿਆ ਉਸ ਨੂੰ ਲਗਿਆ ਸਿੰਘ ਹਥ ਵਿਚ ਤੇਗ ਤੇ ਨੇਜੇ ਫੜੀ ਚਾਂਦਨੀ ਚੋਕ ਵਲ ਵਧ ਰਹੇ ਹੋਣ 1 ਅਚਾਨਕ ਉਸਦੀ ਅਖਾਂ ਦੀ ਲੋਆ ਤੇਜ਼ ਹੋ ਗਈ 1 ਉਸ ਨੂੰ  ਲਗਾ ਕੇ ਨੀਲੇ ਘੋੜੇ ਤੇ ਅਸਵਾਰ ਕਲਗੀਆਂ ਵਾਲੇ ਖੁਦ ਸਿੰਘਾਂ ਦੀ ਅਗਵਾਈ ਕਰ ਰਹੇ ਹੋਣ 1 ਉਸਨੇ ਮੰਨ ਬਣਾਇਆ ,’

ਉਹ ਤੇਗ ਨਹੀਂ ਚੁਕੇਗਾ , ਓਹ ਇਤਿਹਾਸ ਨਹੀਂ ਦੁਹਰਾਇਗਾ1 ਉਹ ਇਸ ਦਰਵੇਸ਼ ਦੇ ਕਦਮਾਂ ਤੇ ਢਹਿ ਕੇ ਆਪਣੇ ਗੁਨਾਹਾਂ ਤੋਂ ਤੋਬਾ ਕਰ ਲਵੇਗਾ 1 ਉਹ ਉਹਨਾ ਦੇ ਖੱਤ ਨੂੰ ਸੋਨੇ ਚਾਂਦੀ ਵਿਚ ਮੜਵਾਇਗਾ ਜਿਸ ਨੇ  ਤੱਬਸਮ ਵਿਚ ਸੁਤੀ ਉਸਦੀ ਰੂਹ ਦੁਬਾਰਾ ਜਗਾ ਦਿਤੀ 1 ਓਹ ਵਾਰੀ ਵਾਰੀ ਖਤ ਨੂੰ ਚੁੰਮ ਰਿਹਾ ਸੀ 1 ਉਸ ਦੀਆਂ ਅਖਾਂ ਵਿਚੋਂ ਪਰਲ ਪਰਲ ਨੀਰ ਬਹਿ ਰਿਹਾ ਸੀ 1 ਉਹ ਦੁਬਾਰਾ ਸੇਜ ਤੇ ਆ ਟਿਕਿਆ ਉਹਨੇ ਖਤ ਨੂੰ ਪਲਕਾਂ ਤੇ ਟਿਕਾ ਲਿਆ 1 ਉਸ ਨੂੰ ਡਾਢਾ  ਸਕੂਨ ਮਿਲ ਰਿਹਾ ਸੀ1 ਪਹੁ  ਫੁਟਾਲਾ ਹੋਣ ਲਗਾ ਚਿੜੀਆਂ ਦੇ ਚੂਕਨ ਦੀ ਅਵਾਜ਼ ਆਈ1 ਔਰੰਗਾ ਬੜੀ ਗੂੜੀ ਨੀਦ ਵਿਚ ਸੀ ਜਿਵੇਂ ਕਈ ਜਨਮਾਂ ਤੋ ਸੁਤਾ ਨਾ ਹੋਵੇ 1

“ਇਹ ਸਰਦਾਰ ਅਮਰੀਕ ਸਿੰਘ ,ਪਿੰਡ ਸ਼ੇਰ ਖਾਂ, ਜਿਲਾ ਫਿਰੋਜਪੁਰ ,  ਦਾ ਲਿਖਿਆ ਹਉ-ਬਹੁ ਲੇਖ  ਹੈ ਜੋ ਮੈਨੂੰ ਬਹੁਤ ਹੀ ਚੰਗਾ ਲਗਿਆ ਹੈ 1 ਮੇਰਾ ਜੀ ਕਰਦਾ ਹੈ ਕਿ ਇਸ ਨੂੰ ਇਨਟਰਨੇਸ਼ਨਲ ਲੇਵਲ ਤੇ ਲੋਕੀ ਪੜਨ ਨਾਕੀ ਇਹ ਪੁਰਾਣੀਆ ਮੇਗਜ਼ੀਨਾ ਦੀ ਤਰਹ ਰੱਦੀ ਵਿਚ ਗੁਮ ਹੋ ਜਾਏ 1 ਲੇਖਕ ਨੇ ਆਪਣੇ ਖ਼ਿਆਲਾਂ ਵਿਚ  ਔਰੰਗਜੇਬ ਦੇ ਅਨੇਕਾਂ ਜੁਲਮ ਕਰਣ ਤੇ ਜ਼ਫਰਨਾਮਾ ਪੜਨ ਤੋਂ ਬਾਅਦ ਉਸਦੇ ਅੰਦਰ ਦੇ ਉਤਰ-ਚੜਾਵ ਤੇ ਬਦਲਾਵ ਦਾ ਚਿਤਰਣ ਬੜੀ ਖੂਬਸੂਰਤੀ ਨਾਲ ਕੀਤਾ ਹੈ 1 ਲਗਦਾ ਹੈ ਕੀ ਕਝ ਇਸ ਤਰਹ ਦਾ ਹਾਲ ਹੋਇਆ ਹੋਵੇਗਾ ਉਸਦਾ ਕਿਓਂਕਿ ਜਫਰਨਾਮਾ ਪੜਨ ਤੋਂ ਬਾਅਦ ਹੀ ਉਸਨੇ ਇਕ ਹੁਕਨਾਮਾ ਜਾਰੀ ਕੀਤਾ ਸੀ ਕੀ ਗੁਰੂ ਗੋਬਿੰਦ ਸਿੰਘ ਜੀ ਜਿਥੇ ਵੀ ਰਹਿਣ , ਜੋ ਵੀ ਕਰਨ ਉਸ ਵਿਚ ਕੋਈ ਦਖਲ-ਅੰਦਾਜੀ ਨਹੀਂ ਹੋਣੀ ਚਾਹੀਦੀ 1 ਗੁਰੂ ਖਾਲਸਾ ਦੇ ਪਿਆਰੇ ਭਾਈ ਦਇਆ ਸਿੰਘ ਜੀ ਨੂੰ , ਜੋ ਜ਼ਫਰਨਾਮਾ ਲੈਕੇ ਆਏ ਸੀ , ਨੂੰ ਬੜੇ ਨਿਘੇ ਸਵਾਗਤ ਕਰਦਿਆਂ ਖਿਲਤਾਂ ਦੇਕੇ ਭੇਜਿਆ , ਉਹ ਅੱਲਗ ਗਲ ਹੈ ਕੀ ਵੇਲੇ ਤੋਂ ਬਾਅਦ ਇਸ ਦੀ ਕੀਮਤ ਇਕ ਟਕੇ ਜਿਨੀ ਵੀ ਨਹੀਂ ਰਹਿੰਦੀ 1 ਉਸਦੇ ਪਛਤਾਵਿਆਂ ਦੀ ਝਲਕ ਉਸਦੀਆਂ ਪੁਤਰਾਂ ਨੂੰ ਲਿਖੀਆਂ ਚਿਠੀਆਂ , ਉਸਦੀ ਕੀਤੀ ਵਸੀਅਤ ਵਿਚ ਸਾਫ਼ ਸਾਫ਼ ਦਿਖਾਈ ਦਿੰਦਾ ਹੈ, ਜਿਸਦਾ ਮੈਂ ਆਪਣੇ ਸ਼ਬਦਾਂ ਵਿਚ ਦੂਸਰੇ ਲੇਖ ਵਿਚ ਬਿਆਨ ਕੀਤਾ ਹੈ 1

ਸਰਦਾਰ ਅਮਰੀਕ ਸਿੰਘ ਜੀ -Guest Author

Nirmal Anand

1 comment

  • ਇਹ ਚੇਤਨਾ-ਪ੍ਰਵਾਹ ਸ਼ੈਲੀ ਅਧੀਨ ਲਿਖੀ ਮਨੋਵਿਗਿਆਨਕ ਕਹਾਣੀ ਹੈ। ਸ਼ੇਅਰ ਕਰਨ ਲਈ ਧੰਨਵਾਦ ਪਰ ਆਪ ਜੀ ਤੋਂ ਟਾਈਪਿੰਗ ਚ ਬੇਸ਼ੁਮਾਰ ਗਲਤੀਆਂ ਹੋ ਗਈਆਂ ਹਨ। ਮੈਂ ਆਪ ਜੀ ਨੂੰ PDF ਬਣਾ ਕੇ ਭੇਜਾਂਗਾ ਫਿਰ ਪੋਸਟ ਕਰਨਾ।ਗਲਤੀ ਰਹਿਤ ਰਚਨਾ ਨੂੰ ਪੜਨ ਦਾ ਆਨੰਦ ਈ ਵੱਖਰਾ ਹੋਵੇਗਾ।
    ਦਾਸ : ਅਮਰੀਕ ਸਿੰਘ ਸ਼ੇਰ ਖਾਂ ( ਫਿਰੋਜਪੁਰ)

Translate »